Rehras Sahib punjabi

ਹਰਿ ਜੁਗੁ ਜੁਗੁ ਭਗਤ ਉਪਾਇਆ ਪੈਜ ਰਖਦਾ ਆਇਆ ਰਾਮ ਰਾਜੇ ॥
ਹਰਣਾਖਸੁ ਦੁਸਟੁ ਹਰਿ ਮਾਰਿਆ ਪ੍ਰਹਲਾਦੁ ਤਰਾਇਆ ॥
ਅਹੰਕਾਰੀਆ ਨਿੰਦਕਾ ਪਿਠਿ ਦੇਇ ਨਾਮਦੇਉ ਮੁਖਿ ਲਾਇਆ ॥
ਜਨ ਨਾਨਕ ਐਸਾ ਹਰਿ ਸੇਵਿਆ ਅੰਤਿ ਲਏ ਛਡਾਇਆ ॥4॥13॥20॥

ਸਲੋਕੁ ਮਃ 1 ॥
ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ ਨ ਹੋਈ ॥
ਤੂੰ ਕਰਤਾ ਕਰਣਾ ਮੈ ਨਾਹੀ ਜਾ ਹਉ ਕਰੀ ਨ ਹੋਈ ॥1॥

ਬਲਿਹਾਰੀ ਕੁਦਰਤਿ ਵਸਿਆ ॥
ਤੇਰਾ ਅੰਤੁ ਨ ਜਾਈ ਲਖਿਆ ॥1॥ ਰਹਾਉ ॥

ਜਾਤਿ ਮਹਿ ਜੋਤਿ ਜੋਤਿ ਮਹਿ ਜਾਤਾ ਅਕਲ ਕਲਾ ਭਰਪੂਰਿ ਰਹਿਆ ॥
ਤੂੰ ਸਚਾ ਸਾਹਿਬੁ ਸਿਫਤਿ ਸੁਆਲ੍ਹ੍ਹਿਉ ਜਿਨਿ ਕੀਤੀ ਸੋ ਪਾਰਿ ਪਇਆ ॥
ਕਹੁ ਨਾਨਕ ਕਰਤੇ ਕੀਆ ਬਾਤਾ ਜੋ ਕਿਛੁ ਕਰਣਾ ਸੁ ਕਰਿ ਰਹਿਆ ॥2॥

ਸੋ ਦਰੁ ਰਾਗੁ ਆਸਾ ਮਹਲਾ 1
ੴ ਸਤਿਗੁਰ ਪ੍ਰਸਾਦਿ ॥

ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥
ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥
ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥
ਗਾਵਨਿ ਤੁਧਨੋ ਪਵਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥
ਗਾਵਨਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਬੀਚਾਰੇ ॥

ਗਾਵਨਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥
ਗਾਵਨਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥
ਗਾਵਨਿ ਤੁਧਨੋ ਸਿਧ ਸਮਾਧੀ ਅੰਦਰਿ ਗਾਵਨਿ ਤੁਧਨੋ ਸਾਧ ਬੀਚਾਰੇ ॥
ਗਾਵਨਿ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥
ਗਾਵਨਿ ਤੁਧਨੋ ਪੰਡਿਤ ਪੜਨਿ ਰਖੀਸੁਰ ਜੁਗੁ ਜੁਗੁ ਵੇਦਾ ਨਾਲੇ ॥

ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥
ਗਾਵਨਿ ਤੁਧਨੋ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥
ਗਾਵਨਿ ਤੁਧਨੋ ਜੋਧ ਮਹਾਬਲ ਸੂਰਾ ਗਾਵਨਿ ਤੁਧਨੋ ਖਾਣੀ ਚਾਰੇ ॥
ਗਾਵਨਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥

ਸੇਈ ਤੁਧਨੋ ਗਾਵਨਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥
ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥
ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥
ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥

ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥
ਕਰਿ ਕਰਿ ਦੇਖੈ ਕੀਤਾ ਆਪਣਾ ਜਿਉ ਤਿਸ ਦੀ ਵਡਿਆਈ ॥
ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ॥
ਸੋ ਪਾਤਿਸਾਹੁ ਸਾਹਾ ਪਤਿਸਾਹਿਬੁ ਨਾਨਕ ਰਹਣੁ ਰਜਾਈ ॥1॥

ਆਸਾ ਮਹਲਾ 1 ॥
ਸੁਣਿ ਵਡਾ ਆਖੈ ਸਭੁ ਕੋਇ ॥
ਕੇਵਡੁ ਵਡਾ ਡੀਠਾ ਹੋਇ ॥
ਕੀਮਤਿ ਪਾਇ ਨ ਕਹਿਆ ਜਾਇ ॥
ਕਹਣੈ ਵਾਲੇ ਤੇਰੇ ਰਹੇ ਸਮਾਇ ॥1॥

ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥
ਕੋਇ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥1॥ ਰਹਾਉ ॥

ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥
ਸਭ ਕੀਮਤਿ ਮਿਲਿ ਕੀਮਤਿ ਪਾਈ ॥
ਗਿਆਨੀ ਧਿਆਨੀ ਗੁਰ ਗੁਰਹਾਈ ॥
ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥2॥

ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥
ਸਿਧਾ ਪੁਰਖਾ ਕੀਆ ਵਡਿਆਈਆ ॥
ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥
ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥3॥

ਆਖਣ ਵਾਲਾ ਕਿਆ ਵੇਚਾਰਾ ॥
ਸਿਫਤੀ ਭਰੇ ਤੇਰੇ ਭੰਡਾਰਾ ॥
ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ॥
ਨਾਨਕ ਸਚੁ ਸਵਾਰਣਹਾਰਾ ॥4॥2॥

ਆਸਾ ਮਹਲਾ 1 ॥
ਆਖਾ ਜੀਵਾ ਵਿਸਰੈ ਮਰਿ ਜਾਉ ॥
ਆਖਣਿ ਅਉਖਾ ਸਾਚਾ ਨਾਉ ॥
ਸਾਚੇ ਨਾਮ ਕੀ ਲਾਗੈ ਭੂਖ ॥
ਉਤੁ ਭੂਖੈ ਖਾਇ ਚਲੀਅਹਿ ਦੂਖ ॥1॥

ਸੋ ਕਿਉ ਵਿਸਰੈ ਮੇਰੀ ਮਾਇ ॥
ਸਾਚਾ ਸਾਹਿਬੁ ਸਾਚੈ ਨਾਇ ॥1॥ ਰਹਾਉ ॥

ਸਾਚੇ ਨਾਮ ਕੀ ਤਿਲੁ ਵਡਿਆਈ ॥
ਆਖਿ ਥਕੇ ਕੀਮਤਿ ਨਹੀ ਪਾਈ ॥
ਜੇ ਸਭਿ ਮਿਲਿ ਕੈ ਆਖਣ ਪਾਹਿ ॥
ਵਡਾ ਨ ਹੋਵੈ ਘਾਟਿ ਨ ਜਾਇ ॥2॥

ਨਾ ਓਹੁ ਮਰੈ ਨ ਹੋਵੈ ਸੋਗੁ ॥
ਦੇਦਾ ਰਹੈ ਨ ਚੂਕੈ ਭੋਗੁ ॥
ਗੁਣੁ ਏਹੋ ਹੋਰੁ ਨਾਹੀ ਕੋਇ ॥
ਨਾ ਕੋ ਹੋਆ ਨਾ ਕੋ ਹੋਇ ॥3॥

ਜੇਵਡੁ ਆਪਿ ਤੇਵਡ ਤੇਰੀ ਦਾਤਿ ॥
ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥
ਖਸਮੁ ਵਿਸਾਰਹਿ ਤੇ ਕਮਜਾਤਿ ॥
ਨਾਨਕ ਨਾਵੈ ਬਾਝੁ ਸਨਾਤਿ ॥4॥3॥

ਰਾਗੁ ਗੂਜਰੀ ਮਹਲਾ 4 ॥

ਹਰਿ ਕੇ ਜਨ ਸਤਿਗੁਰ ਸਤਪੁਰਖਾ ਬਿਨਉ ਕਰਉ ਗੁਰ ਪਾਸਿ ॥
ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥1॥

ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥
ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ ॥1॥ ਰਹਾਉ ॥

ਹਰਿ ਜਨ ਕੇ ਵਡ ਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥
ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥2॥

ਜਿਨ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਜਮ ਪਾਸਿ ॥
ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥3॥

ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥
ਧਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ ਮਿਲਿ ਜਨ ਨਾਨਕ ਨਾਮੁ ਪਰਗਾਸਿ ॥4॥4॥

ਰਾਗੁ ਗੂਜਰੀ ਮਹਲਾ 5 ॥

ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥
ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥1॥

ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸੁ ਤਰਿਆ ॥
ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥1॥ ਰਹਾਉ ॥

ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥
ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥2॥

ਊਡੇ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥
ਤਿਨ ਕਵਣੁ ਖਲਾਵੈ ਕਵਣੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥3॥

ਸਭਿ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥
ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥4॥5॥

ਰਾਗੁ ਆਸਾ ਮਹਲਾ 4 ਸੋ ਪੁਰਖੁ
ੴ ਸਤਿਗੁਰ ਪ੍ਰਸਾਦਿ ॥

ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥
ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥
ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥
ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥
ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥1॥

ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ॥
ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥
ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥
ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥
ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨ ਕੁਰਬਾਣਾ ॥2॥

ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖਵਾਸੀ ॥
ਸੇ ਮੁਕਤੁ ਸੇ ਮੁਕਤੁ ਭਏ ਜਿਨ ਹਰਿ ਧਿਆਇਆ ਜੀ ਤਿਨ ਤੂਟੀ ਜਮ ਕੀ ਫਾਸੀ ॥
ਜਿਨ ਨਿਰਭਉ ਜਿਨ ਹਰਿ ਨਿਰਭਉ ਧਿਆਇਆ ਜੀ ਤਿਨ ਕਾ ਭਉ ਸਭੁ ਗਵਾਸੀ ॥
ਜਿਨ ਸੇਵਿਆ ਜਿਨ ਸੇਵਿਆ ਮੇਰਾ ਹਰਿ ਜੀ ਤੇ ਹਰਿ ਹਰਿ ਰੂਪਿ ਸਮਾਸੀ ॥
ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀ ਜਨੁ ਨਾਨਕੁ ਤਿਨ ਬਲਿ ਜਾਸੀ ॥3॥

ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬਿਅੰਤ ਬੇਅੰਤਾ ॥
ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥
ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥
ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ ॥
ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥4॥

ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥
ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥
ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥
ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥
ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥5॥1॥

ਆਸਾ ਮਹਲਾ 4 ॥

ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥
ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥1॥ ਰਹਾਉ ॥

ਸਭ ਤੇਰੀ ਤੂੰ ਸਭਨੀ ਧਿਆਇਆ ॥
ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ ॥
ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥
ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥1॥

ਤੂੰ ਦਰੀਆਉ ਸਭ ਤੁਝ ਹੀ ਮਾਹਿ ॥
ਤੁਝ ਬਿਨੁ ਦੂਜਾ ਕੋਈ ਨਾਹਿ ॥
ਜੀਅ ਜੰਤ ਸਭਿ ਤੇਰਾ ਖੇਲੁ ॥
ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥2॥

ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ ॥
ਹਰਿ ਗੁਣ ਸਦ ਹੀ ਆਖਿ ਵਖਾਣੈ ॥
ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥
ਸਹਜੇ ਹੀ ਹਰਿ ਨਾਮਿ ਸਮਾਇਆ ॥3॥

ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥
ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥
ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥
ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥4॥2॥

ਆਸਾ ਮਹਲਾ 1 ॥

ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥
ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥1॥

ਮਨ ਏਕੁ ਨ ਚੇਤਸਿ ਮੂੜ ਮਨਾ ॥
ਹਰਿ ਬਿਸਰਤ ਤੇਰੇ ਗੁਣ ਗਲਿਆ ॥1॥ ਰਹਾਉ ॥

ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥
ਪ੍ਰਣਵਤਿ ਨਾਨਕ ਤਿਨ ਕੀ ਸਰਣਾ ਜਿਨ ਤੂ ਨਾਹੀ ਵੀਸਰਿਆ ॥2॥3॥

ਆਸਾ ਮਹਲਾ 5 ॥

ਭਈ ਪਰਾਪਤਿ ਮਾਨੁਖ ਦੇਹੁਰੀਆ ॥
ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥
ਅਵਰਿ ਕਾਜ ਤੇਰੈ ਕਿਤੈ ਨ ਕਾਮ ॥
ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥1॥

ਸਰੰਜਾਮਿ ਲਾਗੁ ਭਵਜਲ ਤਰਨ ਕੈ ॥
ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥1॥ ਰਹਾਉ ॥

ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥
ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥
ਕਹੁ ਨਾਨਕ ਹਮ ਨੀਚ ਕਰੰਮਾ ॥
ਸਰਣਿ ਪਰੇ ਕੀ ਰਾਖਹੁ ਸਰਮਾ ॥2॥4॥

ਕਬ੍ਯੋ ਬਾਚ ਬੇਨਤੀ ॥

ਚੌਪਈ ॥

ਹਮਰੀ ਕਰੋ ਹਾਥ ਦੈ ਰਛਾ ॥
ਪੂਰਨ ਹੋਇ ਚਿਤ ਕੀ ਇਛਾ ॥
ਤਵ ਚਰਨਨ ਮਨ ਰਹੈ ਹਮਾਰਾ ॥
ਅਪਨਾ ਜਾਨ ਕਰੋ ਪ੍ਰਤਿਪਾਰਾ ॥377॥

ਹਮਰੇ ਦੁਸਟ ਸਭੈ ਤੁਮ ਘਾਵਹੁ ॥
ਆਪੁ ਹਾਥ ਦੈ ਮੋਹਿ ਬਚਾਵਹੁ ॥
ਸੁਖੀ ਬਸੈ ਮੋਰੋ ਪਰਿਵਾਰਾ ॥
ਸੇਵਕ ਸਿਖ੍ਯ ਸਭੈ ਕਰਤਾਰਾ ॥378॥

ਮੋ ਰਛਾ ਨਿਜੁ ਕਰ ਦੈ ਕਰਿਯੈ ॥
ਸਭ ਬੈਰਿਨ ਕੌ ਆਜ ਸੰਘਰਿਯੈ ॥
ਪੂਰਨ ਹੋਇ ਹਮਾਰੀ ਆਸਾ ॥
ਤੋਰਿ ਭਜਨ ਕੀ ਰਹੈ ਪਿਯਾਸਾ ॥379॥

ਤੁਮਹਿ ਛਾਡਿ ਕੋਈ ਅਵਰ ਨ ਧ੍ਯਾਊ ॥
ਜੋ ਬਰ ਚਾਹੌ ਸੁ ਤੁਮ ਤੇ ਪਾਊ ॥
ਸੇਵਕ ਸਿਖ੍ਯ ਹਮਾਰੇ ਤਾਰਿਯਹਿ ॥
ਚੁਨ ਚੁਨ ਸਤ੍ਰੁ ਹਮਾਰੇ ਮਾਰਿਯਹਿ ॥380॥

ਆਪੁ ਹਾਥ ਦੈ ਮੁਝੈ ਉਬਰਿਯੈ ॥
ਮਰਨ ਕਾਲ ਕਾ ਤ੍ਰਾਸ ਨਿਵਰਿਯੈ ॥
ਹੂਜੋ ਸਦਾ ਹਮਾਰੇ ਪਛਾ ॥
ਸ੍ਰੀ ਅਸਿਧੁਜ ਜੂ ਕਰਿਯਹੁ ਰਛਾ ॥381॥

ਰਾਖਿ ਲੇਹੁ ਮੁਹਿ ਰਾਖਨਹਾਰੇ ॥
ਸਾਹਿਬ ਸੰਤ ਸਹਾਇ ਪਿਯਾਰੇ ॥
ਦੀਨਬੰਧੁ ਦੁਸਟਨ ਕੇ ਹੰਤਾ ॥
ਤੁਮ ਹੋ ਪੁਰੀ ਚਤੁਰਦਸ ਕੰਤਾ ॥382॥

ਕਾਲ ਪਾਇ ਬ੍ਰਹਮਾ ਬਪੁ ਧਰਾ ॥
ਕਾਲ ਪਾਇ ਸਿਵ ਜੂ ਅਵਤਰਾ ॥
ਕਾਲ ਪਾਇ ਕਰਿ ਬਿਸਨ ਪ੍ਰਕਾਸਾ ॥
ਸਕਲ ਕਾਲ ਕਾ ਕੀਯਾ ਤਮਾਸਾ ॥383॥

ਜਵਨ ਕਾਲ ਜੋਗੀ ਸਿਵ ਕੀਯੋ ॥
ਬੇਦ ਰਾਜ ਬ੍ਰਹਮਾ ਜੂ ਥੀਯੋ ॥
ਜਵਨ ਕਾਲ ਸਭ ਲੋਕ ਸਵਾਰਾ ॥
ਨਮਸਕਾਰ ਹੈ ਤਾਹਿ ਹਮਾਰਾ ॥384॥

ਜਵਨ ਕਾਲ ਸਭ ਜਗਤ ਬਨਾਯੋ ॥
ਦੇਵ ਦੈਤ ਜਛਨ ਉਪਜਾਯੋ ॥
ਆਦਿ ਅੰਤਿ ਏਕੈ ਅਵਤਾਰਾ ॥
ਸੋਈ ਗੁਰੂ ਸਮਝਿਯਹੁ ਹਮਾਰਾ ॥385॥

ਨਮਸਕਾਰ ਤਿਸ ਹੀ ਕੋ ਹਮਾਰੀ ॥
ਸਕਲ ਪ੍ਰਜਾ ਜਿਨ ਆਪ ਸਵਾਰੀ ॥
ਸਿਵਕਨ ਕੋ ਸਿਵਗੁਨ ਸੁਖ ਦੀਯੋ ॥
ਸਤ੍ਰੁਨ ਕੋ ਪਲ ਮੋ ਬਧ ਕੀਯੋ ॥386॥

ਘਟ ਘਟ ਕੇ ਅੰਤਰ ਕੀ ਜਾਨਤ ॥
ਭਲੇ ਬੁਰੇ ਕੀ ਪੀਰ ਪਛਾਨਤ ॥
ਚੀਟੀ ਤੇ ਕੁੰਚਰ ਅਸਥੂਲਾ ॥
ਸਭ ਪਰ ਕ੍ਰਿਪਾ ਦ੍ਰਿਸਟਿ ਕਰਿ ਫੂਲਾ ॥387॥

ਸੰਤਨ ਦੁਖ ਪਾਏ ਤੇ ਦੁਖੀ ॥
ਸੁਖ ਪਾਏ ਸਾਧਨ ਕੇ ਸੁਖੀ ॥
ਏਕ ਏਕ ਕੀ ਪੀਰ ਪਛਾਨੈ ॥
ਘਟ ਘਟ ਕੇ ਪਟ ਪਟ ਕੀ ਜਾਨੈ ॥388॥

ਜਬ ਉਦਕਰਖ ਕਰਾ ਕਰਤਾਰਾ ॥
ਪ੍ਰਜਾ ਧਰਤ ਤਬ ਦੇਹ ਅਪਾਰਾ ॥
ਜਬ ਆਕਰਖ ਕਰਤ ਹੋ ਕਬਹੂੰ ॥
ਤੁਮ ਮੈ ਮਿਲਤ ਦੇਹ ਧਰ ਸਭਹੂੰ ॥389॥

ਜੇਤੇ ਬਦਨ ਸ੍ਰਿਸਟਿ ਸਭ ਧਾਰੈ ॥
ਆਪੁ ਆਪੁਨੀ ਬੂਝਿ ਉਚਾਰੈ ॥
ਤੁਮ ਸਭ ਹੀ ਤੇ ਰਹਤ ਨਿਰਾਲਮ ॥
ਜਾਨਤ ਬੇਦ ਭੇਦ ਅਰੁ ਆਲਮ ॥390॥

ਨਿਰੰਕਾਰ ਨ੍ਰਿਬਿਕਾਰ ਨ੍ਰਿਲੰਭ ॥
ਆਦਿ ਅਨੀਲ ਅਨਾਦਿ ਅਸੰਭ ॥
ਤਾ ਕਾ ਮੂੜ ਉਚਾਰਤ ਭੇਦਾ ॥
ਜਾ ਕੋ ਭੇਵ ਨ ਪਾਵਤ ਬੇਦਾ ॥391॥

ਤਾ ਕੌ ਕਰਿ ਪਾਹਨ ਅਨੁਮਾਨਤ ॥
ਮਹਾ ਮੂੜ ਕਛੁ ਭੇਦ ਨ ਜਾਨਤ ॥
ਮਹਾਦੇਵ ਕੌ ਕਹਤ ਸਦਾ ਸਿਵ ॥
ਨਿਰੰਕਾਰ ਕਾ ਚੀਨਤ ਨਹਿ ਭਿਵ ॥392॥

ਆਪੁ ਆਪੁਨੀ ਬੁਧਿ ਹੈ ਜੇਤੀ ॥
ਬਰਨਤ ਭਿੰਨ ਭਿੰਨ ਤੁਹਿ ਤੇਤੀ ॥
ਤੁਮਰਾ ਲਖਾ ਨ ਜਾਇ ਪਸਾਰਾ ॥
ਕਿਹ ਬਿਧਿ ਸਜਾ ਪ੍ਰਥਮ ਸੰਸਾਰਾ ॥393॥

ਏਕੈ ਰੂਪ ਅਨੂਪ ਸਰੂਪਾ ॥
ਰੰਕ ਭਯੋ ਰਾਵ ਕਹੀ ਭੂਪਾ ॥
ਅੰਡਜ ਜੇਰਜ ਸੇਤਜ ਕੀਨੀ ॥
ਉਤਭੁਜ ਖਾਨਿ ਬਹੁਰਿ ਰਚਿ ਦੀਨੀ ॥394॥

ਕਹੂੰ ਫੂਲਿ ਰਾਜਾ ਹ੍ਵੈ ਬੈਠਾ ॥
ਕਹੂੰ ਸਿਮਟਿ ਭਯੋ ਸੰਕਰ ਇਕੈਠਾ ॥
ਸਗਰੀ ਸ੍ਰਿਸਟਿ ਦਿਖਾਇ ਅਚੰਭਵ ॥
ਆਦਿ ਜੁਗਾਦਿ ਸਰੂਪ ਸੁਯੰਭਵ ॥395॥

ਅਬ ਰਛਾ ਮੇਰੀ ਤੁਮ ਕਰੋ ॥
ਸਿਖ੍ਯ ਉਬਾਰਿ ਅਸਿਖ੍ਯ ਸੰਘਰੋ ॥
ਦੁਸਟ ਜਿਤੇ ਉਠਵਤ ਉਤਪਾਤਾ ॥
ਸਕਲ ਮਲੇਛ ਕਰੋ ਰਣ ਘਾਤਾ ॥396॥

ਜੇ ਅਸਿਧੁਜ ਤਵ ਸਰਨੀ ਪਰੇ ॥
ਤਿਨ ਕੇ ਦੁਸਟ ਦੁਖਿਤ ਹ੍ਵੈ ਮਰੇ ॥
ਪੁਰਖ ਜਵਨ ਪਗੁ ਪਰੇ ਤਿਹਾਰੇ ॥
ਤਿਨ ਕੇ ਤੁਮ ਸੰਕਟ ਸਭ ਟਾਰੇ ॥397॥

ਜੋ ਕਲਿ ਕੌ ਇਕ ਬਾਰ ਧਿਐਹੈ ॥
ਤਾ ਕੇ ਕਾਲ ਨਿਕਟਿ ਨਹਿ ਐਹੈ ॥
ਰਛਾ ਹੋਇ ਤਾਹਿ ਸਭ ਕਾਲਾ ॥
ਦੁਸਟ ਅਰਿਸਟ ਟਰੈਂ ਤਤਕਾਲਾ ॥398॥

ਕ੍ਰਿਪਾ ਦ੍ਰਿਸਟਿ ਤਨ ਜਾਹਿ ਨਿਹਰਿਹੋ ॥
ਤਾ ਕੇ ਤਾਪ ਤਨਕ ਮਹਿ ਹਰਿਹੋ ॥
ਰਿਧਿ ਸਿਧਿ ਘਰ ਮੋ ਸਭ ਹੋਈ ॥
ਦੁਸਟ ਛਾਹ ਛ੍ਵੈ ਸਕੈ ਨ ਕੋਈ ॥399॥

ਏਕ ਬਾਰ ਜਿਨ ਤੁਮੈ ਸੰਭਾਰਾ ॥
ਕਾਲ ਫਾਸ ਤੇ ਤਾਹਿ ਉਬਾਰਾ ॥
ਜਿਨ ਨਰ ਨਾਮ ਤਿਹਾਰੋ ਕਹਾ ॥
ਦਾਰਿਦ ਦੁਸਟ ਦੋਖ ਤੇ ਰਹਾ ॥400॥

ਖੜਗਕੇਤੁ ਮੈ ਸਰਨਿ ਤਿਹਾਰੀ ॥
ਆਪੁ ਹਾਥ ਦੈ ਲੇਹੁ ਉਬਾਰੀ ॥
ਸਰਬ ਠੌਰ ਮੋ ਹੋਹੁ ਸਹਾਈ ॥
ਦੁਸਟ ਦੋਖ ਤੇ ਲੇਹੁ ਬਚਾਈ ॥401॥

ਸ੍ਵੈਯਾ ॥

ਪਾਂਇ ਗਹੇ ਜਬ ਤੇ ਤੁਮਰੇ ਤਬ ਤੇ ਕੋਊ ਆਂਖ ਤਰੇ ਨਹੀ ਆਨਯੋ ॥
ਰਾਮ ਰਹੀਮ ਪੁਰਾਨ ਕੁਰਾਨ ਅਨੇਕ ਕਹੈਂ ਮਤ ਏਕ ਨ ਮਾਨਯੋ ॥
ਸਿੰਮ੍ਰਿਤਿ ਸਾਸਤ੍ਰ ਬੇਦ ਸਭੈ ਬਹੁ ਭੇਦ ਕਹੈ ਹਮ ਏਕ ਨ ਜਾਨਯੋ ॥
ਸ੍ਰੀ ਅਸਿਪਾਨ ਕ੍ਰਿਪਾ ਤੁਮਰੀ ਕਰਿ ਮੈ ਨ ਕਹਯੋ ਸਭ ਤੋਹਿ ਬਖਾਨਯੋ ॥863॥

ਦੋਹਰਾ ॥

ਸਗਲ ਦੁਆਰ ਕਉ ਛਾਡਿ ਕੈ ਗਹਯੋ ਤੁਹਾਰੋ ਦੁਆਰ ॥
ਬਾਂਹਿ ਗਹੇ ਕੀ ਲਾਜ ਅਸਿ ਗੋਬਿੰਦ ਦਾਸ ਤੁਹਾਰ ॥864॥

ਰਾਮਕਲੀ ਮਹਲਾ 3 ਅਨੰਦੁ
ੴ ਸਤਿਗੁਰ ਪ੍ਰਸਾਦਿ ॥

ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥
ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥
ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥
ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥
ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥1॥

ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥
ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ ਵਿਸਾਰਣਾ ॥
ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥
ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥
ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥2॥

ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥
ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥
ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥
ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥
ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥3॥

ਸਾਚਾ ਨਾਮੁ ਮੇਰਾ ਆਧਾਰੋ ॥
ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥
ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥
ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥
ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥
ਸਾਚਾ ਨਾਮੁ ਮੇਰਾ ਆਧਾਰੋ ॥4॥

ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥
ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥
ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥
ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥
ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥5॥

ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥
ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ ਵਿਸੂਰੇ ॥
ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥
ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥
ਸੁਣਤੇ ਪੁਨੀਤ ਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥
ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥40॥1॥

ਮੁੰਦਾਵਣੀ ਮਹਲਾ 5 ॥

ਥਾਲ ਵਿਚਿ ਤਿੰਨਿ ਵਸਤੂ ਪਈਓ ਸਤੁ ਸੰਤੋਖੁ ਵੀਚਾਰੋ ॥
ਅੰਮ੍ਰਿਤ ਨਾਮੁ ਠਾਕੁਰ ਕਾ ਪਇਓ ਜਿਸ ਕਾ ਸਭਸੁ ਅਧਾਰੋ ॥
ਜੇ ਕੋ ਖਾਵੈ ਜੇ ਕੋ ਭੁੰਚੈ ਤਿਸ ਕਾ ਹੋਇ ਉਧਾਰੋ ॥
ਏਹ ਵਸਤੁ ਤਜੀ ਨਹ ਜਾਈ ਨਿਤ ਨਿਤ ਰਖੁ ਉਰਿ ਧਾਰੋ ॥
ਤਮ ਸੰਸਾਰੁ ਚਰਨ ਲਗਿ ਤਰੀਐ ਸਭੁ ਨਾਨਕ ਬ੍ਰਹਮ ਪਸਾਰੋ ॥1॥

ਸਲੋਕ ਮਹਲਾ 5 ॥

ਤੇਰਾ ਕੀਤਾ ਜਾਤੋ ਨਾਹੀ ਮੈਨੋ ਜੋਗੁ ਕੀਤੋਈ ॥
ਮੈ ਨਿਰਗੁਣਿਆਰੇ ਕੋ ਗੁਣੁ ਨਾਹੀ ਆਪੇ ਤਰਸੁ ਪਇਓਈ ॥
ਤਰਸੁ ਪਇਆ ਮਿਹਰਾਮਤਿ ਹੋਈ ਸਤਿਗੁਰੁ ਸਜਣੁ ਮਿਲਿਆ ॥
ਨਾਨਕ ਨਾਮੁ ਮਿਲੈ ਤਾਂ ਜੀਵਾਂ ਤਨੁ ਮਨੁ ਥੀਵੈ ਹਰਿਆ ॥1॥

ਪਉੜੀ ॥

ਤਿਥੈ ਤੂ ਸਮਰਥੁ ਜਿਥੈ ਕੋਇ ਨਾਹਿ ॥
ਓਥੈ ਤੇਰੀ ਰਖ ਅਗਨੀ ਉਦਰ ਮਾਹਿ ॥
ਸੁਣਿ ਕੈ ਜਮ ਕੇ ਦੂਤ ਨਾਇ ਤੇਰੈ ਛਡਿ ਜਾਹਿ ॥
ਭਉਜਲੁ ਬਿਖਮੁ ਅਸਗਾਹੁ ਗੁਰ ਸਬਦੀ ਪਾਰਿ ਪਾਹਿ ॥
ਜਿਨ ਕਉ ਲਗੀ ਪਿਆਸ ਅੰਮ੍ਰਿਤੁ ਸੇਇ ਖਾਹਿ ॥
ਕਲਿ ਮਹਿ ਏਹੋ ਪੁੰਨੁ ਗੁਣ ਗੋਵਿੰਦ ਗਾਹਿ ॥
ਸਭਸੈ ਨੋ ਕਿਰਪਾਲੁ ਸਮ੍ਹ੍ਹਾਲੇ ਸਾਹਿ ਸਾਹਿ ॥
ਬਿਰਥਾ ਕੋਇ ਨ ਜਾਇ ਜਿ ਆਵੈ ਤੁਧੁ ਆਹਿ ॥9॥

ਰਾਗੁ ਗੂਜਰੀ ਵਾਰ ਮਹਲਾ 5
ੴ ਸਤਿਗੁਰ ਪ੍ਰਸਾਦਿ ॥
ਸਲੋਕੁ ਮਃ 5 ॥

ਅੰਤਰਿ ਗੁਰੁ ਆਰਾਧਣਾ ਜਿਹਵਾ ਜਪਿ ਗੁਰ ਨਾਉ ॥
ਨੇਤ੍ਰੀ ਸਤਿਗੁਰੁ ਪੇਖਣਾ ਸ੍ਰਵਣੀ ਸੁਨਣਾ ਗੁਰ ਨਾਉ ॥
ਸਤਿਗੁਰ ਸੇਤੀ ਰਤਿਆ ਦਰਗਹ ਪਾਈਐ ਠਾਉ ॥
ਕਹੁ ਨਾਨਕ ਕਿਰਪਾ ਕਰੇ ਜਿਸ ਨੋ ਏਹ ਵਥੁ ਦੇਇ ॥
ਜਗ ਮਹਿ ਉਤਮ ਕਾਢੀਅਹਿ ਵਿਰਲੇ ਕੇਈ ਕੇਇ ॥1॥

ਮਃ 5 ॥

ਰਖੇ ਰਖਣਹਾਰਿ ਆਪਿ ਉਬਾਰਿਅਨੁ ॥
ਗੁਰ ਕੀ ਪੈਰੀ ਪਾਇ ਕਾਜ ਸਵਾਰਿਅਨੁ ॥
ਹੋਆ ਆਪਿ ਦਇਆਲੁ ਮਨਹੁ ਨ ਵਿਸਾਰਿਅਨੁ ॥
ਸਾਧ ਜਨਾ ਕੈ ਸੰਗਿ ਭਵਜਲੁ ਤਾਰਿਅਨੁ ॥
ਸਾਕਤ ਨਿੰਦਕ ਦੁਸਟ ਖਿਨ ਮਾਹਿ ਬਿਦਾਰਿਅਨੁ ॥
ਤਿਸੁ ਸਾਹਿਬ ਕੀ ਟੇਕ ਨਾਨਕ ਮਨੈ ਮਾਹਿ ॥
ਜਿਸੁ ਸਿਮਰਤ ਸੁਖੁ ਹੋਇ ਸਗਲੇ ਦੂਖ ਜਾਹਿ ॥2॥

 

 

 

 

 

 

 

 

 

 

 

 

 

 

 

 

रहरास साहिब पीडीएफ, रहरास साहिब अर्थ सहित, रहरास साहिब पाठ पंजाबी में, रहरास साहिब पूरा पाठ, रहरास साहिब ऑडियो डाउनलोड, रहरास साहिब अंग्रेजी में अनुवाद, रहरास साहिब कथा के साथ, शाम का रहरास, रहरास साहिब पाठ करने का समय, रहरास साहिब हिंदी में, रहरास साहिब शबद, रहरास साहिब के बारे में, रहरास साहिब ऑनलाइन पढ़ें, रहरास साहिब सारांश, रहरास साहिब के फायदे, रहरास साहिब का महत्व, रहरास साहिब गुरमुखी लिपि में, रहरास साहिब की व्याख्या, रहरास साहिब ऑनलाइन, रहरास साहिब इन्फो

Rehras Sahib PDF, Rehras Sahib with meanings, Rehras Sahib path in Punjabi, Rehras Sahib full path, Rehras Sahib audio download, Rehras Sahib translation English, Rehras Sahib by katha gurbani, Rehras Sahib timing, Rehras Sahib recitation, Rehras Sahib with Hindi meaning, Rehras Sahib shabad, Rehras Sahib ke bare me, Rehras Sahib online reading, Rehras Sahib info, Rehras Sahib for evening, Rehras Sahib summary, Rehras Sahib benefits, Daily Rehras Sahib, Rehras Sahib in Gurmukhi script, Rehras Sahib explanation

ਰਹਰਾਸ ਸਾਹਿਬ ਪੀ ਡੀ ਐੱਫ, ਰਹਰਾਸ ਸਾਹਿਬ ਮਤਲਬ ਸਮੇਤ, ਰਹਰਾਸ ਸਾਹਿਬ ਪਾਠ ਪੰਜਾਬੀ ਵਿੱਚ, ਪੂਰਾ ਰਹਰਾਸ ਸਾਹਿਬ ਪਾਠ, ਰਹਰਾਸ ਸਾਹਿਬ ਆਡੀਓ ਡਾਊਨਲੋਡ, ਰਹਰਾਸ ਸਾਹਿਬ ਅੰਗਰੇਜ਼ੀ ਅਨੁਵਾਦ, ਕਥਾ ਗੁਰਬਾਣੀ ਨਾਲ ਰਹਰਾਸ, ਸ਼ਾਮ ਦਾ ਰਹਰਾਸ, ਰਹਰਾਸ ਸਾਹਿਬ ਪਾਠ ਕਰਨ ਦਾ ਸਮਾਂ, ਰਹਰਾਸ ਸਾਹਿਬ ਹਿੰਦੀ ਵਿੱਚ, ਰਹਰਾਸ ਸਾਹਿਬ ਸ਼ਬਦ, ਰਹਰਾਸ ਸਾਹਿਬ ਬਾਰੇ, ਰਹਰਾਸ ਸਾਹਿਬ ਆਨਲਾਈਨ ਪੜ੍ਹੋ, ਰਹਰਾਸ ਸਾਹਿਬ ਸਾਰ, ਰਹਰਾਸ ਸਾਹਿਬ ਦੇ ਲਾਭ, ਰੋਜ਼ਾਨਾ ਰਹਰਾਸ ਸਾਹਿਬ, ਗੁਰਮੁਖੀ ਵਿੱਚ ਰਹਰਾਸ ਸਾਹਿਬ, ਰਹਰਾਸ ਸਾਹਿਬ ਦੀ ਵਿਆਖਿਆ, ਰਹਰਾਸ ਸਾਹਿਬ ਜਾਣਕਾਰੀ, ਰਹਰਾਸ ਸਾਹਿਬ ਆਨਲਾਈਨ ਪੜ੍ਹੋ


Comments

Leave a Reply

Your email address will not be published. Required fields are marked *

error: Content is protected !!